ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ - Punjab government
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿੱਚ ਕਿਸਾਨਾਂ ਨੇ ਝੋਨੇ ਦੀ ਟਰਾਲੀ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ। ਗਿੱਦੜਬਾਹਾ ਵਿੱਚ ਕਿਸਾਨਾਂ ਨੇ ਝੋਨੇ ਦੇ ਗੱਟਿਆਂ ਨਾਲ ਭਰੀ ਇੱਕ ਟਰਾਲੀ ਨੂੰ ਕਾਬੂ ਕਰਕੇ ਧਰਨਾ ਲਾ ਦਿੱਤਾ। ਕਿਸਾਨਾਂ ਨੇ ਸਿੱਧਾ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ 'ਤੇ ਇਹ ਬਾਹਰੀ ਝੋਨਾ ਵਿਕ ਰਿਹਾ ਹੈ। ਕਿਸਾਨ ਮੰਡੀਆਂ 'ਚ ਰੁਲ ਰਿਹਾ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਇਸ ਟਰਾਲੀ ਵਿਚ ਕਰੀਬ 300 ਗੱਟੇ ਹਨ, ਪਰ ਨਾ ਤਾਂ ਟਰਾਲੀ ਦਾ ਕੋਈ ਗੇਟ ਹੈ ਅਤੇ ਨਾ ਹੀ ਕੋਈ ਹੋਰ ਲੋੜੀਂਦੀ ਰਸ਼ੀਦ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਬਾਹਰੀ ਝੋਨਾ ਸਿੱਧਾ ਸੈਲਰਾਂ 'ਚ ਜਾ ਰਿਹਾ ਹੈ ਅਤੇ ਵਿਕ ਰਿਹਾ ਹੈ। ਦੂਜੇ ਪਾਸੇ ਮੰਡੀਆਂ 'ਚ ਕਿਸਾਨ ਰੁਲ ਰਿਹਾ ਹੈ। ਇਸ ਮੌਕੇ ਮਾਰਕਿਟ ਕਮੇਟੀ ਅਧਿਕਾਰੀਆਂ ਨੇ ਕਿਹਾ ਕਿਸਾਨਾਂ ਦੀ ਸ਼ਿਕਾਇਤ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ।