ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ - Bathinda
ਬਠਿੰਡਾ: ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਸਰਕਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ, ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ। ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉਥੇ ਹੀ ਬਠਿੰਡਾ ਵਿਖੇ ਵੱਖ ਵੱਖ ਸਮਾਗਮਾਂ 'ਚ ਸ਼ਿਰਕਤ ਕਰਨ ਪਹੁੰਚੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਨੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੂੰ ਜਥੇਬੰਦੀ ਨੇ ਧੱਕਾ ਮੁੱਕੀ ਕਰ ਛੁਡਾਇਆ। ਕਿਸਾਨਾਂ ਵੱਲੋਂ ਮੁਆਵਜ਼ੇ ਨੂੰ ਲੈ ਕੇ ਕਾਂਗਰਸ ਖ਼ਿਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।