ਖੇਤੀ ਖਿਲਾਫ਼ ਕਾਲੇ ਕਾਨੂੰਨਾਂ ਤੋਂ ਦੇਸ਼ ਨੂੰ ਮਿਲੀ ਮੁਕਤੀ: ਅਜਾਇਬ ਸਿੰਘ ਬੋਪਾਰਾਏ - ਇਸ ਘੋਲ ਵਿੱਚ 700 ਤੋਂ ਜਿਆਦਾ ਕਿਸਾਨ ਸ਼ਹੀਦ ਹੋਏ
ਹੁਸ਼ਿਆਰਪੁਰ: ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਦੇਸ਼ ਦੇ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦੇਸ਼ ਦੀ ਰਾਜਧਾਨੀ ਵਿਖੇ ਲਗਾਤਾਰ 378 ਦਿਨ ਧਰਨਾ ਦਿੱਤਾ। ਇਸ ਸੰਬੰਧੀ ਆਲ ਇੰਡੀਆ ਜੱਟ ਮਹਾਸਭਾ ਦੇ ਸੂਬਾ ਜਨਰਲ ਸਕੱਤਰ ਅਜਾਇਬ ਸਿੰਘ ਬੋਪਾਰਾਏ(Ajaib Singh Boparai) ਨੇ ਕਿਹਾ ਕਿ ਧਰਨੇ ਦੀ ਬਦੌਲਤ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਵਾਪਿਸ ਲੈਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਰੰਗ ਲਿਆਈ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨਣ ਲਈ ਮਜ਼ਬੂਰ ਹੋਣਾ ਪਿਆ। ਦੇਸ਼ ਹੁਣ ਕਾਲੇ ਕਾਨੂੰਨਾਂ ਤੋਂ ਮੁਕਤ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਘੋਲ ਵਿੱਚ 700 ਤੋਂ ਜਿਆਦਾ ਕਿਸਾਨ ਸ਼ਹੀਦ ਹੋਏ ਹਨ। ਜਿਨ੍ਹਾਂ ਦੀ ਕੁਰਬਾਨੀ ਨੂੰ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ।