ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲੇਗਾ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ - ਜਲੰਧਰ
ਜਲੰਧਰ: ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਪਹਿਲਾਂ ਅਰਜੁਨ ਐਵਾਰਡ ਮਿਲ ਚੁੱਕਿਆ ਹੈ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਮਿਲਣ ਜਾ ਰਿਹਾ ਹੈ। ਜਿਸ 'ਤੇ ਉਨ੍ਹਾਂ ਦੇ ਪਰਿਵਾਰ ਵਿਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਮਨਪ੍ਰੀਤ ਦੀ ਮਾਂ ਮਨਜੀਤ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਸਰਕਾਰ ਵੱਲੋਂ ਇਹ ਐਵਾਰਡ ਮਿਲਣ ਜਾ ਰਿਹਾ ਹੈ, ਇਸ 'ਤੇ ਉਨ੍ਹਾਂ ਨੂੰ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ। ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਬੱਚਿਆਂ ਦੀ ਮਿਹਨਤ ਅਤੇ ਲਗਨ ਦੇ ਸਦਕਾ ਹੀ ਅੱਜ ਉਨ੍ਹਾਂ ਨੂੰ ਇੰਨਾ ਮਾਣ ਸਨਮਾਨ ਮਿਲ ਰਿਹਾ ਹੈ। ਪਰਿਵਾਰਕ ਮੈਂਬਰ ਇਸ ਮੌਕੇ ਇੱਕ ਦੂਸਰੇ ਦਾ ਲੱਡੂ ਖਵਾ ਕੇ ਮੂੰਹ ਮਿੱਠਾ ਕਰ ਰਹੇ ਹਨ। ਖੇਡ ਰਤਨ ਪੁਰਸਕਾਰ ਵਾਲੇ ਖਿਡਾਰੀਆਂ ਨੂੰ 25 ਲੱਖ ਰੁਪਿਆ ਵੀ ਦਿੱਤਾ ਜਾਵੇਗਾ।