ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਨੂੰ ਮਿਲਣ ਜਾ ਰਿਹਾ ਹੈ ਅਰਜੁਨ ਐਵਾਰਡ - ਅਰਜੁਨ ਐਵਾਰਡ
ਜਲੰਧਰ: ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਨੂੰ ਅਰਜੁਨ ਐਵਾਰਡ ਮਿਲਣ ਜਾ ਰਿਹਾ ਹੈ। ਜਿਸ 'ਤੇ ਉਨ੍ਹਾਂ ਦੇ ਪਰਿਵਾਰ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਸਾਰੇ ਇੱਕ ਦੂਸਰੇ ਦਾ ਲੱਡੂ ਖੁਆ ਕੇ ਮਿੱਠਾ ਮੂੰਹ ਕਰ ਰਹੇ ਹਨ। ਵਰੁਣ ਦੇ ਪਿਤਾ ਬ੍ਰਹਮਾਨੰਦ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨੂੰ ਜੋ ਇਹ ਅਰਜੁਨ ਐਵਾਰਡ ਮਿਲਣ ਜਾ ਰਿਹਾ ਹੈ, ਇਸ ਤੇ ਉਨ੍ਹਾਂ ਨੂੰ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ। ਬੱਚਿਆਂ ਦੀ ਮਿਹਨਤ ਸਦਕਾ ਹੀ ਉਨ੍ਹਾਂ ਨੂੰ ਇਹ ਐਵਾਰਡ ਮਿਲਣ ਜਾ ਰਿਹਾ ਹੈ। ਇਸ ਦੇ ਨਾਲ ਉਨ੍ਹਾਂ ਨੂੰ ਪ੍ਰੇਰਨਾ ਮਿਲਦੀ ਹੈ। ਅਤੇ ਬੱਚੇ ਹੋਰ ਖੇਡਾਂ ਵਿੱਚ ਅੱਗੇ ਉਤਸ਼ਾਹਿਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਏਦਾਂ ਹੀ ਅੱਗੇ ਤਰੱਕੀ ਕਰਦੇ ਰਹਿਣ ਅਤੇ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ।