ਦਿਮਾਗੀ ਤੌਰ 'ਤੇ ਪ੍ਰਸ਼ਾਨ ਹੈ ਕੰਗਨਾ ਰਣੌਤ, ਤਾਂਹੀਓ ਦੇ ਰਹੀ ਹੈ ਅਜਿਹੀ ਬਿਆਨ: ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ: ਜਿਸ ਤਰ੍ਹਾਂ ਕਿ 2022 ਦੀਆਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ ਅਤੇ ਹਰ ਇੱਕ ਰਾਜਨੀਤਿਕ ਪਾਰਟੀ ਆਪਣੇ ਇਲਾਕਿਆਂ ਵਿੱਚ ਸਰਗਰਮ ਨਜ਼ਰ ਆ ਰਹੀ ਹੈ। ਲਗਾਤਾਰ ਹੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਵਿਧਾਨ ਸਭਾ ਹਲਕਾ 'ਚ ਵਿਕਾਸ ਕਾਰਜਾਂ ਅਤੇ ਇਲਾਕੇ ਦੇ ਹਰ ਛੋਟੇ ਵੱਡੇ ਪ੍ਰੋਗਰਾਮਾਂ 'ਚ ਸ਼ਿਰਕਤ ਕਰਨੀ ਸ਼ੁਰੂ ਕਰ ਦਿੱਤੀ ਹੈ। ਜਿਸ ਦੇ ਚੱਲਦੇ ਨਵਜੋਤ ਕੌਰ ਸਿੱਧੂ ਅੱਜ (ਐਤਵਾਰ) ਇੱਕ ਵਾਰ ਫਿਰ ਵਿਧਾਨ ਸਭਾ ਹਲਕਾ ਪੂਰਬੀ ਦੇ ਚੱਲ ਰਹੇ ਪ੍ਰੋਗਰਾਮ ਨੋ ਚਲਾਨ ਦਿਵਸ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸੋਨੂੰ ਸੂਦ ਪੰਜਾਬ ਦਾ ਬਹੁਤ ਚਰਚਿਤ ਚਿਹਰਾ ਹੈ ਅਤੇ ਉਹਨਾਂ ਨੇ ਕਰੋਨਾ ਕਾਲ ਦੌਰਾਨ ਉਹ ਕਰ ਦਿਖਾਇਆ ਜੋ ਸਮੇਂ ਦੀਆਂ ਸਰਕਾਰਾਂ ਵੀ ਨਹੀਂ ਕਰ ਪਾਈਆਂ। ਸੋਨੂੰ ਸੂਦ ਕੋਰੋਨਾ ਕਾਲ ਦੌਰਾਨ ਗਰੀਬ ਤੇ ਬੇਸਹਾਰਾ ਲੋਕਾਂ ਲਈ ਮਸੀਹਾ ਬਣੇ ਅਤੇ ਅਜਿਹਾ ਵਿਅਕਤੀ ਅਗਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੁੰਦਾ ਹੈ ਤਾਂ ਕਾਂਗਰਸ ਪਾਰਟੀ ਨੂੰ ਇੱਕ ਹੋਰ ਵੱਡਾ ਬੁਸਟ ਵੀ ਮਿਲੇਗਾ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਇਕਦਮ ਆਮ ਆਦਮੀ ਪਾਰਟੀ ਵੱਲੋਂ ਦੱਸ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਉਸ ਦਾ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਨੇਤਾ ਕਾਂਗਰਸ ਵਿਚ ਸ਼ਾਮਿਲ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਜੋ ਦੱਸ ਉਮੀਦਵਾਰਾਂ ਦੀ ਸੂਚੀ ਆਮ ਪਾਰਟੀ ਵੱਲੋਂ ਤਿਆਰੀ ਕੀਤੀ ਹੈ ਉਸ ਵਿੱਚੋਂ ਵੀ ਕੁਝ ਲੀਡਰ ਵੀ ਜਲਦ ਕਾਂਗਰਸ ਚ ਆਉਣ ਵਾਲੇ ਹਨ। ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਦੇ ਬਿਆਨ ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਕੰਗਨਾ ਰਣੌਤ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੋ ਚੁੱਕੀ ਹੈ ਅਤੇ ਉਹ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਇੱਕ ਵਾਰ ਵੀ ਨਹੀਂ ਸੋਚਦੀ, ਲਗਾਤਾਰ ਭਾਜਪਾ ਦੇ ਹੱਕ ਵਿੱਚ ਅਤੇ ਪੰਜਾਬ ਦੇ ਖ਼ਿਲਾਫ਼ ਬਿਆਨਬਾਜੀਆਂ ਕਰਨ ਕਰਕੇ ਹੀ ਸ਼ਾਇਦ ਉਸ ਨੂੰ ਪਦਮਸ੍ਰੀ ਐਵਾਰਡ ਦਿੱਤਾ ਗਿਆ ਹੈ।