ਪੰਜਾਬ ਦੇ ਮੁੱਦਿਆਂ ਬਾਰੇ ਕੀ ਕਹਿੰਦੇ ਨੇ ਭਾਜਪਾਈ, ਸੁਣੋ - BJP
ਨਵੀਂ ਦਿੱਲੀ: ਕਰਤਾਰਪੁਰ ਸਾਹਿਬ ਲਾਂਘਾ (kartarpur corridor), ਜਿਸ ਨੂੰ ਖੋਲ੍ਹਣ ਲਈ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਉਥੇ ਹੀ ਪੰਜਾਬ ਭਾਜਪਾ (Punjab BJP) ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ ਹੈ, ਜਿਸ ਵਿੱਚ ਸੰਭਾਵਨਾ ਇਹ ਲਗਾਈ ਜਾ ਰਹੀ ਹੈ ਕਿ ਪੰਜਾਬ ਭਾਜਪਾ ਲੀਡਰਸ਼ਿਪ ਨੇ ਕਰਤਾਰਪੁਰ ਸਾਹਿਬ ਲਾਂਘਾ (kartarpur corridor) ਖੋਲ੍ਹਣ ਸਬੰਧੀ ਚਰਚਾ ਕੀਤੀ ਹੈ। ਉਥੇ ਹੀ ਜਦੋਂ ਪੰਜਾਬ ਬੀਜੇਪੀ ਜਰਨਲ ਸਕੱਤਰ ਦਿਆਲ ਸਿੰਘ ਸੋਢੀ ਨਾਲ ਜਦੋਂ ਸਾਡੇ ਸਹਿਯੋਗੀ ਨੇ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਕਰਤਾਰਪੁਰ ਲਾਂਘਾ ਖੋਲ਼ਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ। ਉਹਨਾਂ ਕਿਹਾ ਕਿ ਅਸੀਂ ਉਨ੍ਹਾਂ ਨੂੰ ਬੇਨਤੀ ਕੀਤੀ ਕਿ 19 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਥੇ ਹੀ ਮਨਾਉਣਾ ਚਾਹੁੰਦੇ ਹਾਂ। ਉਹਨਾਂ ਕਿਹਾ ਕਿ ਜੇਕਰ ਇਹ ਲਾਂਘਾ ਖੁੱਲ੍ਹ ਜਾਂਦਾ ਹੈ ਤਾਂ ਸੰਗਤਾਂ ਲਈ ਇਸ ਤੋਂ ਵੱਡਾ ਹੋਰ ਕੋਈ ਤੋਹਫ਼ਾ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਇਹ ਬੇਨਤੀ ਅਸੀਂ ਦੇਸ਼ ਦੇ ਰਾਸ਼ਟਰਪਤੀ ਨੂੰ ਵੀ ਕੀਤੀ ਹੈ। ਅੱਗੇ ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੇ ਨਾਂ 'ਤੇ ਬਾਲ ਦਿਵਸ ਮਨਾਇਆ ਜਾਵੇ। ਕਿਉਂਕਿ ਉਹਨਾਂ ਨੇ ਬਹੁਤ ਛੋਟੀ ਉਮਰ ਵਿੱਚ ਕੁਰਬਾਨੀ ਦਿੱਤੀ। ਆਉਣ ਵਾਲੀ ਪੀੜੀ ਲਈ ਇਹ ਸ਼ਾਹਿਬਜ਼ਾਦੇ ਇੱਕ ਸੇਧ ਹਨ। ਇਸ ਲਈ ਜੇਕਰ ਉਹਨਾਂ ਦੇ ਨਾਂ 'ਤੇ ਬਾਲ ਦਿਵਸ ਮਨਾਇਆ ਜਾਵੇ, ਤਾਂ ਇਸ ਵਿੱਚ ਕੁੱਝ ਵੀ ਗਲਤ ਨਹੀਂ ਹੈ।