ਸਿੱਧੂ ਦੀ ਚਿੱਠੀ 'ਤੇ ਬੋਲੇ ਅਕਾਲੀ ਅਗੂ ਮਹੇਸ਼ਇੰਦਰ ਗਰੇਵਾਲ - Ludhiana
ਲੁਧਿਆਣਾ: ਅਕਾਲੀ ਦਲ ਦਾ ਵਿਸਥਾਰ ਕਰਨ ਮੌਕੇ ਇੱਕ ਸਮਾਗਮ 'ਚ ਸ਼ਿਰਕਤ ਕਰਨ ਆਏ ਲੁਧਿਆਣਾ ਪੱਛਮੀ ਤੋਂ ਅਕਾਲੀ ਦਲ ਦੇ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਨੇ ਵੱਡੀ ਤਦਾਦ ਵਿੱਚ ਨੌਜਵਾਨਾਂ ਨੂੰ ਅਕਾਲੀ ਦਲ ਦਾ ਆਗੂ ਬਣਨ ਲਈ ਕਿਹਾ। ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋ ਸੂਬੇ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ, ਪੜ੍ਹਾਈ ਨੂੰ ਚੰਗੀ ਕਰਨ ਲਈ 'ਚ ਅਕਾਲੀ ਦਲ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਦੂਰ ਅੰਦੇਸ਼ੀ ਸੋਚ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਹੇਸ਼ਇੰਦਰ ਗਰੇਵਾਲ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਹਾਈ ਕਮਾਂਡ ਨੂੰ ਲਿਖੀ ਚਿੱਠੀ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਕੀ ਕਰਨਾ ਚਾਹੁੰਦੇ ਹਨ।