ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਵਿਅਕਤੀ ਨੇ ਕੀਤੀ ਖੁਦਕੁਸ਼ੀ - Mental distress
ਜਲੰਧਰ: ਖੁਦਕੁਸ਼ੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ। ਆਏ ਦਿਨ ਅਜਿਹੀਆਂ ਹੀ ਘਟਨਾਵਾਂ ਵਾਪਰ ਰਹੀਆਂ ਹਨ। ਇਸ ਤਰ੍ਹਾਂ ਹੀ ਜਲੰਧਰ ਦੇ ਬਸਤੀ ਸ਼ੇਖ ਦੇ ਵੱਡੇ ਬਾਜ਼ਾਰ ਦੇ ਰਹਿਣ ਵਾਲੇ ਗੁਰਦੀਪ ਸਿੰਘ ਪੁੱਤਰ ਤਰਲੋਚਨ ਸਿੰਘ ਨੇ ਮਾਨਸਿਕ ਪ੍ਰੇਸ਼ਾਨੀ(mental disorder) ਦੇ ਚੱਲਦੇ ਖੁਦਕੁਸ਼ੀ ਕਰ ਲਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਈ ਮ੍ਰਿਤਕ ਦੀ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇੱਕ ਸਾਲ ਪਹਿਲਾਂ ਉਸ ਦੇ ਭਰਾ ਦਾ ਵਿਆਹ ਰੀਆ ਮਹਿਰਾ ਦੇ ਨਾਲ ਹੋਇਆ ਸੀ। ਭੈਣ ਨੇ ਦੱਸਿਆ ਕਿ ਰੀਆ ਦੀ ਮਾਂ ਅਤੇ ਖੁਦ ਰੀਆ ਉਸ ਦੇ ਭਰਾ ਨੂੰ ਕਾਫ਼ੀ ਤੰਗ ਪ੍ਰੇਸ਼ਾਨ ਕਰਦੀਆਂ ਸਨ, ਜਿਸ ਤੋਂ ਦੁਖੀ ਹੋ ਉਸ ਦੇ ਭਰਾ ਮ੍ਰਿਤਕ ਗੁਰਦੀਪ ਸਿੰਘ ਨੇ ਨੋਟ ਲਿਖ ਕੇ ਖੁਦਕੁਸ਼ੀ ਕਰ ਲਈ। ਜਿਸ ਵਿੱਚ ਉਸਨੇ ਆਪਣੀ ਮੌਤ ਦਾ ਜ਼ਿੰਮੇਵਾਰ ਆਪਣੀ ਪਤਨੀ ਰੀਆ ਮਹਿਰਾ ਅਤੇ ਸੱਸ ਨੂੰ ਠਹਿਰਾਇਆ ਹੈ। ਉਥੇ ਹੀ ਮੌਕੇ 'ਤੇ ਪੁੱਜੀ ਪੁਲਿਸ ਵੱਲੋਂ ਮ੍ਰਿਤਕ ਦੇ ਸਰੀਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਦਾ ਕਹਿਣਾ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।