ਮੈਡੀਕਲ ਸਟੋਰ ਮਾਲਕਾਂ ਨੇ ਪੁਲਿਸ 'ਤੇ ਚੁੱਕੇ ਸਵਾਲ - question police
ਫ਼ਰੀਦਕੋਟ: ਪੰਜਾਬ 'ਚ ਚੰਨੀ ਸਰਕਾਰ ਆਉਣ ਤੋਂ ਬਾਅਦ ਨਸ਼ਿਆਂ ਖਿਲਾਫ਼ ਇੱਕ ਖ਼ਾਸ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਫ਼ਰੀਦਕੋਟ 'ਚ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਗਠਿਤ ਕਰਕੇ ਸ਼ਹਿਰ ਦੇ ਮੈਡੀਕਲ ਸਟੋਰਾਂ ਤੇ ਛਾਪੇਮਾਰੀ ਕੀਤੀ ਗਈ। ਜਿੱਥੇ ਮੈਡੀਕਲ ਸਟੋਰਾਂ ਦਾ ਰਿਕਾਰਡ ਵੀ ਚੈੱਕ ਕੀਤਾ। ਪੁਲਿਸ ਦੀ ਟੀਮ ਦੇ ਨਾਲ ਡਰੱਗ ਇੰਸਪੈਕਟਰ ਅਤੇ ਸੇਲ ਟੈਕਸ ਇੰਸਪੈਕਟਰ ਦੀ ਵੀ ਸ਼ਮੂਲੀਅਤ ਰਹੀ। ਦੂਜੇ ਪਾਸੇ ਐਨੇ ਭਾਰੀ ਪੁਲਿਸ ਬਲ ਨਾਲ ਕੈਮਿਸਟ ਦੁਕਾਨ 'ਤੇ ਰੇਡ ਕਰਨ ਨੂੰ ਲੈ ਕੇ ਦਵਾਈਆਂ ਦੀਆਂ ਦੁਕਾਨਾਂ ਦੇ ਮਾਲਕਾਂ ਵੱਲੋਂ ਵੀ ਇਤਰਾਜ਼ ਜਤਾਉਂਦੇ ਹੋਏ ਜਿਲ੍ਹੇ ਦੀਆਂ ਮੈਡੀਕਲ ਦੁਕਾਨਾਂ ਬੰਦ ਕਰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਾਹਰ ਰੋਡ ਜਾਮ ਕਰ ਦਿੱਤਾ। ਪਰ ਕੁਝ ਸਮੇਂ ਬਾਅਦ ਵਿਧਾਇਕ ਫ਼ਰੀਦਕੋਟ ਅਤੇ ਐਸ.ਐਸ.ਪੀ ਫ਼ਰੀਦਕੋਟ ਦੇ ਭਰੋਸੇ ਉਪਰੰਤ ਧਰਨੇ ਦੀ ਸਮਾਪਤੀ ਹੋਈ।