ਮਾਨਸਿਕ ਤੌਰ 'ਤੇ ਪਰੇਸ਼ਾਨ ਕੁੜੀ ਨੇ ਕੀਤੀ ਖੁਦਕੁਸ਼ੀ - punjab police
ਫਾਜ਼ਿਲਕਾ: ਮਾਨਸਿਕ ਤੌਰ 'ਤੇ ਪਰੇਸ਼ਾਨ ਕੁੜੀ ਨੇ ਖੁਦਕੁਸ਼ੀ ਕਰਨ ਦੀ ਜਾਣਕਾਰੀ ਆਈ ਹੈ। ਅਬੋਹਰ ਦੇ ਪਿੰਡ ਮੌਜਗੜ ਵਾਸੀ ਇੱਕ ਕੁੜੀ ਵੱਲੋਂ ਪਾਣੀ ਦੀ ਡਿੱਗੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਕੁੜੀ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਇਸੇ ਕਰਕੇ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਮਾਮਲਾ ਪੁਲਿਸ ਵਿਚ ਪਹੁੰਚਣ ਤੋਂ ਬਾਅਦ ਪੁਲਿਸ ਨੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣ ਲਈ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੋਰਚਰੀ ਵਿਚ ਰੱਖਿਆ। ਇਸ ਬਾਰੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਦਾ ਕਹਿਣਾ ਹੈ ਕਿ ਆਰਤੀ ਰਾਣੀ ਉਮਰ 20 ਸਾਲ ਨੇ +2 ਦੀ ਪੜ੍ਹਾਈ ਤੋਂ ਬਾਅਦ ਪੜ੍ਹਾਈ ਛੱਡ ਦਿੱਤੀ ਸੀ। ਉਹ ਘਰ ਵਿੱਚ ਰਹਿੰਦੀ ਸੀ। ਬੀਤੀ ਰਾਤ ਉਸ ਨੇ ਘਰ 'ਚ ਬਣੀ ਪਾਣੀ ਦੀ ਡਿੱਗੀ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।