550ਵੇਂ ਪ੍ਰਕਾਸ਼ ਪੁਰਬ ਸਬੰਧ ਵਿੱਚ ਸੰਗਤ ਨੇ ਕੀਤਾ ਮੂਲ ਮੰਤਰ ਦਾ ਜਾਪ - ਸ਼੍ਰੀ ਅਕਾਲ ਤਖ਼ਤ ਸਾਹਿਬ
ਫ਼ਤਿਹਗੜ੍ਹ ਸਾਹਿਬ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਹਦਾਇਤਾਂ ਦੇ ਤਹਿਤ ਬਸੀ ਪਠਾਣਾਂ ਵਿੱਚ ਸਮਾਗਮ ਕਰਵਾਇਆ ਗਿਆ। ਜਿਸ 'ਚ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸੰਗਤਾਂ ਨੂੰ ਮੂਲ ਮੰਤਰ ਦੇ ਜਾਪ ਕਰਵਾਏ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।