BSF ਦਾ ਦਾਇਰਾ ਵਧਾਉਣ ਦੇ ਵਿਰੋਧ 'ਚ ਅਕਾਲੀ ਦਲ ਵੱਲੋਂ ਕੱਢੀ ਗਈ ਰੈਲੀ - ਮੋਟਰਸਾਈਕਲ ਰੈਲੀ
ਅੰਮ੍ਰਿਤਸਰ: BSF ਦਾ ਘੇਰਾ ਵਧਾਉਣ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਮੋਟਰਸਾਈਕਲ ਰੈਲੀ ਕੱਢੀ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮਾਝੇ ਦੀ ਧਰਤੀ ਦੇ ਅਟਾਰੀ ਬਾਰਡਰ ਤੋਂ ਅੰਮ੍ਰਿਤਸਰ ਤੱਕ ਮਾਰਚ ਕੱਢਿਆ ਗਿਆ ਹੈ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਬੀ.ਐਸ.ਐਫ ਦਾ ਘੇਰਾ ਵਧਾ ਕੇ 50 ਕਿਲੋਮੀਟਰ ਕਰਨ ਲਈ ਕੀਤਾ ਜਾ ਰਿਹਾ ਹੈ,ਉਸ ਦੇ ਵਿਰੋਧ ਵਿੱਚ ਕੱਢਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਪੰਜਾਬ ਵਿੱਚ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਨਹੀਂ ਚਾਹੁੰਦੇ, ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਮੰਤਰੀ ਮੰਡਲ ਨੂੰ ਕਰਨਾ ਚਾਹੀਦਾ ਹੈ ਕਿ ਇਹ ਫੈਸਲਾ ਪਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਭ ਕੁਝ ਮੁੱਖ ਮੰਤਰੀ ਦੀ ਸਹਿਮਤੀ ਨਾਲ ਕੀਤਾ ਜਾ ਰਿਹਾ ਹੈ।