ਨਰਸਾਂ ਦੀ ਹੜਤਾਲ ਪੰਜਵੇਂ ਦਿਨ ਵੀ ਜਾਰੀ - Nurses strike
ਜਲੰਧਰ: ਜਲੰਧਰ ਦੇ ਸਿਵਲ ਹਸਪਤਾਲ (Civil Hospital) ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਚਲਦਿਆਂ ਨਰਸਾਂ (Nurses) ਵੱਲੋਂ ਹੜਤਾਲ (Strike) ਨੂੰ ਪੰਜਵਾਂ ਦਿਨ ਹੋ ਗਿਆ ਹੈ। ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਸਾਰ ਨਹੀਂ ਲਈ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੇਲ ਨਰਸ ਸਟਾਫ਼ ਯੁਗਰਾਜ ਸਿੰਘ ਨੇ ਦੱਸਿਆ ਕਿ ਕੱਲ ਦੇ ਦਿਨ ਪਹਿਲਾਂ ਉਨ੍ਹਾਂ ਦੀ ਹੈਲਥ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਬੈਠਕ ਹੋਈ ਸੀ, ਜਿਸ ਵਿੱਚ ਕਿ ਉਨ੍ਹਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਧਰਨੇ ਨੂੰ ਚੁੱਕ ਲੈਣ ਤੇ ਉਨ੍ਹਾਂ ਦੀਆਂ ਮੰਗਾਂ ਇੱਕ ਹਫ਼ਤੇ ਦੇ ਵਿੱਚ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਜਿਵੇਂ ਹੀ ਉਨ੍ਹਾਂ ਨੇ ਕਿਹਾ ਕਿ ਇਹ ਤਾਂ ਪਹਿਲੇ ਵੀ ਹੋਇਆ ਸੀ, ਕਿ ਉਨ੍ਹਾਂ ਵਲੋਂ ਧਰਨਾ ਚੁੱਕਾ ਦਿੱਤਾ ਗਿਆ ਸੀ ਤਾਂ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਸਨ। ਜਿਸ ਤੇ ਇਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਇਹ ਹੜਤਾਲ ਜਾਰੀ ਰੱਖਣਗੇ।