ਲੁੱਟਣ ਦੀ ਨੀਅਤ ਨਾਲ ਆਏ ਵਿਅਕਤੀ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ - People beat up a man
ਲੁਧਿਆਣਾ: ਲੁਧਿਆਣਾ ਦੇ ਕੈਲਾਸ਼ ਚੌਂਕ ਵਿੱਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਲੁੱਟ ਦੀ ਨੀਅਤ ਨਾਲ ਆਏ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਈ ਗਈ। ਗੋਲੀ ਲੱਗਣ ਕਾਰਨ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭੇਜਿਆ ਗਿਆ ਹੈ। ਮੋਟਰਸਾਈਕਲ ਸਵਾਰ ਏ.ਟੀ.ਐਮ 'ਚ ਪੈਸੇ ਕਢਵਾਉਣ ਆਏ ਸਖਸ਼ ਨੂੰ ਲੁੱਟਣ ਦੇ ਇਰਾਦੇ 'ਚ ਸਨ। ਇਸ ਦੌਰਾਨ ਮੁਲਜ਼ਮਾਂ ਨੇ 2 ਫਾਇਰ ਵੀ ਕੀਤੇ। ਉਧਰ ਲੋਕਾਂ ਨੇ ਮੌਕੇ 'ਤੇ ਇੱਕ ਮੁਲਜ਼ਮ ਨੂੰ ਦਬੋਚ ਲਿਆ ਤੇ ਉਸ ਦਾ ਕੁਟਾਪਾ ਚਾੜਨ ਤੋਂ ਬਾਅਦ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਲੋਕਾਂ ਵਲੋਂ ਮੁਲਜ਼ਮ ਨਾਲ ਕੁੱਟਮਾਰ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਕੇ 'ਤੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਲੁੱਟ ਦੀ ਨੀਅਤ ਨਾਲ ਗੋਲੀ ਚਲਾਈ ਗਈ। ਜਿਸ ਦੇ ਨਾਲ ਇਕ ਵਿਅਕਤੀ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇੱਕ ਲੁਟੇਰੇ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ, ਜਦ ਕਿ ਦੂਸਰਾ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।