ਮੋਗਾ ਮੋਦੀ ਖਾਨੇ ਵਿੱਚ ਚੋਰੀ ਕਰਨ ਵਾਲੇ ਚੋਰ ਚੜੇ ਪੁਲਿਸ ਦੇ ਅੜਿੱਕੇ - ਮੋਗਾ ਮੋਦੀ ਖਾਣਾ
ਮੋਗਾ: ਗਰੀਬ ਲੋਕਾਂ ਨੂੰ ਦਵਾਈਆਂ ਵਾਜਿਬ ਰੇਟਾਂ 'ਤੇ ਮੁਹਾਇਆ ਕਰਾਉਣ ਲਈ ਸ਼ਹਿਰ ਵਿੱਚ ਖੋਲ੍ਹੇ ਗਏ ਗੁਰੂ ਨਾਨਕ ਮੋਦੀ ਖਾਨੇ ਵਿੱਚ 2 ਨਕਾਬਪੋਸ਼ ਨੌਜਵਾਨਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਚੋਰ ਮੋਦੀ ਖਾਨੇ ਤੋਂ ਲੈਪਟਾਪ ਤੇ ਕੁੱਝ ਨਗਦੀ ਲੁੱਟ ਕੇ ਫਰਾਰ ਹੋ ਗਏ ਸਨ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਿਸ ਦੇ ਅਧਾਰ ਤੇ ਮੋਗਾ ਪੁਲਿਸ ਨੇ ਚੋਰਾਂ ਨੂੰ 2 ਘੰਟਿਆਂ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਡੀਐੱਸਪੀ ਸਿਟੀ ਬਲਜਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਮਦਦ ਨਾਲ ਕੇਵਲ ਦੋ ਘੰਟੇ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਕੋਲੋਂ ਚੋਰੀ ਕੀਤੇ ਗਏ ਸਮਾਨ ਨੂੰ ਵੀ ਬਰਾਮਦ ਕਰ ਲਿਆ ਹੈ। ਪੁਲਿਸ ਮੁਤਾਬਕ ਉਨ੍ਹਾਂ ਦਾ ਇੱਕ ਸਾਥੀ ਅਜੇ ਵੀ ਫ਼ਰਾਰ ਹੈ, ਜਿਸ ਦੀ ਭਾਲ ਜਾਰੀ ਹੈ।