ਸ਼ਰਾਬ ਖਰੀਦਣ ਦੇ ਸ਼ੱਕ ਵਜੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਰੋਕਿਆ, ਚੇਤਾਵਨੀ ਦੇ ਛੱਡਿਆ - ਕੋਰੋਨਾ ਵਾਇਰਸ
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਚੰਡੀਗੜ੍ਹ-ਜ਼ੀਰਕਪੁਰ ਉੱਤੇ ਨਾਕੇ ਦੇ ਦੌਰਾਨ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਸ਼ਰਾਬ ਖਰੀਦਣ ਦੇ ਸ਼ੱਕ ਵਿੱਚ ਰੋਕਿਆ ਗਿਆ, ਪਰ ਬਾਅਦ 'ਚ ਉਨ੍ਹਾਂ ਕੋਲੋਂ ਸ਼ਰਾਬ ਨਾ ਮਿਲਣ 'ਤੇ ਉਨ੍ਹਾਂ ਨੂੰ ਕਰਫਿਊ ਦੌਰਾਨ ਬਾਹਰ ਨਾ ਨਿਕਲਣ ਦੀ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ।