ਅਕਾਲੀ ਦਲ ਤੇ ਭਾਜਪਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - BJP protest against Punjab government
ਹੁਸ਼ਿਆਰਪੁਰ: ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵੱਖ-ਵੱਖ ਥਾਵਾਂ 'ਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਗਿਣਾਉਣ ਲਈ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਕੈਬਿਨੇਟ ਮੰਤਰੀ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਤੋਂ ਅੱਜ ਹਰ ਵਰਗ ਤਰਾਹ ਤਰਾਹ ਕਰ ਉੱਠਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਆਪਣੇ ਮਹਿਲ 'ਚੋਂ ਬਾਹਰ ਨਿਕਲ ਕੇ ਲੋਕਾਂ 'ਚ ਵਿਚਰਨ ਦਾ ਸਮਾਂ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਨਕਲੀ ਸ਼ਰਾਬ ਪੀਣ ਕਾਰਨ ਜੋ ਘਟਨਾ ਵਾਪਰੀ, ਉਹ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।