ਕਾਂਗਰਸੀਆਂ 'ਤੇ ਭੜਕੇ ਸ਼ਵੇਤ ਮਲਿਕ, ਕਿਹਾ... - ਕਾਂਗਰਸੀਆਂ 'ਤੇ ਭੜਕੇ ਸ਼ਵੇਤ ਮਲਿਕ
ਅੰਮ੍ਰਿਤਸਰ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਹੀ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ, ਉਸ ਤੋਂ ਬਾਅਦ ਹੁਣ ਸਿਆਸੀ ਗਲਿਆਰੇ ਵਿਚ ਪੂਰੀ ਤਰ੍ਹਾਂ ਹੜਕਮ ਵੇਖਣ ਨੂੰ ਮਿਲ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਭਾਜਪਾ ਦੀ, ਤਾਂ ਭਾਜਪਾ ਦੇ ਨੇਤਾਵਾਂ ਵੱਲੋਂ ਲਗਾਤਾਰ ਹੀ ਹੁਣ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ। ਉਥੇ ਹੀ ਗੱਲ ਕੀਤੀ ਜਾਵੇ ਸ਼ਵੇਤ ਮਲਿਕ ਦੀ ਤਾਂ ਅੱਜ (ਸ਼ੁੱਕਰਵਾਰ) ਉਨ੍ਹਾਂ ਵਲੋਂ ਅੰਮ੍ਰਿਤਸਰ 'ਚ ਪ੍ਰੈੱਸ ਵਾਰਤਾ ਕੀਤੀ ਗਈ ਅਤੇ ਕਿਹਾ ਗਿਆ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਦੋ ਅਹਿਮ ਫੈਸਲੇ ਪੰਜਾਬ ਵਾਸਤੇ ਦਿੱਤੇ ਗਏ ਹਨ, ਉਹ ਸ਼ਲਾਘਾਯੋਗ ਹਨ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜੋ ਵਾਅਦੇ ਮੋਦੀ ਸਾਹਿਬ ਪੂਰੇ ਕਰ ਰਹੇ ਹਨ, ਇਹ ਵਾਅਦੇ 70 ਸਾਲਾਂ ਤੋਂ ਚੱਲਦੇ ਆ ਰਹੇ ਹਨ। ਉਹਨਾਂ ਕਿਹਾ ਕਿ ਪਰ ਕਾਂਗਰਸ ਹਮੇਸ਼ਾ ਸਿੱਖ ਵਿਰੋਧੀ ਰਹੀ ਹੈ, ਇਸਦੀ ਉਦਾਹਰਨ ਐਮਰਜੈਂਸੀ ਅਤੇ 1984 ਦੇ ਦੰਗੇ ਹਨ। ਉਹਨਾਂ ਕਿਹਾ ਇਹਨਾਂ ਸਮਿਆਂ ਵਿੱਚ ਸਿੱਖ ਭਾਈਚਾਰੇ ਦੇ ਗਲਾਂ ਵਿੱਚ ਟਾਇਰ ਪਾ ਕੇ ਉਹਨਾਂ ਨੂੰ ਜ਼ਿੰਦਾ ਜਲਾਇਆ ਗਿਆ। ਉਹਨਾਂ ਕਿਹਾ ਕਿ ਇਹ ਅੱਤਿਆਚਾਰ ਸਿੱਖਾਂ 'ਤੇ ਕਾਂਗਰਸ ਵੱਲੋਂ ਕੀਤੇ ਗਏ।