ਕੈਬਿਨੇਟ ਵਿਸਥਾਰ ਤੋਂ ਪਹਿਲਾਂ ਪਰਗਟ ਸਿੰਘ ਨਾਲ ਖ਼ਾਸ ਗੱਲਬਾਤ - Punjab Cabinet
ਚੰਡੀਗੜ੍ਹ: ਪੰਜਾਬ ਕੈਬਨਿਟ (Punjab Cabinet) ਦੇ ਵਿਸਥਾਰ ਨੂੰ ਲੈ ਕੇ ਹਰ ਕਿਸੇ ਨੂੰ ਇਹ ਇੰਤਜ਼ਾਰ ਹੈ ਕਿ ਆਖਿਰ ਚੰਨੀ ਦੀ ਟੀਮ 'ਚ ਕਿਹੜੇ-ਕਿਹੜੇ ਚਿਹਰਿਆਂ ਨੂੰ ਥਾਂ ਮਿਲੀ ਹੈ। ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ ਰਾਜਪਾਲ ਨੂੰ ਲਿਸਟ ਸੌਂਪ ਦਿੱਤੀ ਹੈ ਤੇ ਅੱਜ ਸ਼ਾਮ ਸਾਢੇ 4 ਵਜੇ ਕੈਬਨਿਟ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਰਗਟ ਸਿੰਘ ਨੂੰ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਘਰ ਵਿੱਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ। ਇਸ ਮੌਕੇ ਉੱਤੇ ਈਟੀਵੀ ਭਾਰਤ ਨੇ ਪਰਗਟ ਸਿੰਘ ਨਾਲ ਖ਼ਾਸ ਗੱਲਬਾਤ ਕੀਤੀ ਹੈ।