ਵਿਸ਼ਵ ਦਿਵਿਆਂਗ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਇਆ ਵਿਸ਼ੇਸ਼ ਸਮਾਗਮ - ਡਿਪਟੀ ਕਮਿਸ਼ਨਰ ਬਰਨਾਲਾ ਦੀ ਧਰਮਪਤਨੀ
ਬਰਨਾਲਾ: ਅੰਤਰਰਾਸ਼ਟਰੀ ਦਿਵਿਆਂਗ ਦਿਵਸ(World Disability Day) 3 ਦਸੰਬਰ 2021 ਅੱਜ ਸ਼ੁੱਕਰਵਾਰ ਨੂੰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਨੇ ਦਿਵਿਆਂਗ ਬੱਚਿਆਂ ਦੇ ਸਕੂਲ ਵਿੱਚ ਇੱਕ ਪ੍ਰੋਗਰਾਮ ਕੀਤਾ ਗਿਆ(A program was organized in the school of Divyang children)। ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਉੱਤੇ ਡਿਪਟੀ ਕਮਿਸ਼ਨਰ ਬਰਨਾਲਾ ਦੀ ਧਰਮਪਤਨੀ ਨੇ ਵਿਸ਼ੇਸ਼ ਤੌਰ 'ਤੇ ਦਿਵਿਆਂਗ ਬੱਚਿਆਂ ਦੇ ਨਾਲ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਰਨਾਲੇ ਦੇ ਬੇਸਹਾਰਾ ਦਿਵਿਆਂਗ ਲੋਕ ਅਤੇ ਦਿਵਿਆਂਗ ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਨੂੰ ਬਰਨਾਲਾ ਦੀ ਸਮਾਜਸੇਵੀ ਸੰਸਥਾਵਾਂ ਨੇ ਸਨਮਾਨ ਦਿੱਤਾ। ਇਸ ਮੌਕੇ ਵੱਧਦੀ ਠੰਡ ਦੇ ਚੱਲਦੇ ਗਰਮ ਕੰਬਲ ਅਤੇ ਖਾਣ ਪੀਣ ਦਾ ਸਾਮਾਨ ਵੀ ਵੰਡਿਆ ਗਿਆ। ਛੋਟੇ ਦਿਵਿਆਂਗ ਬੱਚਿਆਂ ਨੇ ਇਸ ਦਿਨ ਨੂੰ ਖੁਸ਼ੀ ਨਾਲ ਮਨਾਉਂਦਿਆਂ ਆਪਣੀ ਕਲਾ ਦੇ ਜੌਹਰ ਵੀ ਦਿਖਾਏ ਅਤੇ ਆਪਣੇ ਹੱਥ ਨਾਲ ਬਣਾਈ ਗਈ ਚਿੱਤਰਕਾਰੀ ਦੀ ਪੇਸ਼ਕਾਰੀ ਕੀਤੀ। ਸਮਾਜਸੇਵੀ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਹਨਾਂ ਲੋਕਾਂ ਲਈ ਵਿਸ਼ੇਸ਼ ਦਿਵਿਆਂਗ ਕੋਟਾ ਹੋਣਾ ਚਾਹੀਦਾ ਹੈ। ਇਨ੍ਹਾਂ ਨੂੰ ਮੁਕਾਬਲੇ ਦਾ ਹੱਕ ਮਿਲਣਾ ਚਾਹੀਦਾ ਹੈ ਤਾਂ ਕਿ ਉਹ ਆਪਣੀ ਜਿੰਦਗੀ ਵਿੱਚ ਕਾਮਯਾਬੀ ਹਾਸਲ ਕਰ ਸਕਣ।