ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਨਾਲ ਖਾਸ ਗੱਲਬਾਤ - Punjab BJP President
ਨਵੀਂ ਦਿੱਲੀ: ਪੰਜਾਬ ਭਾਜਪਾ ਲੀਡਰਸ਼ਿਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Punjab BJP leadership Prime Minister Narendra Modi) ਨੂੰ ਮਿਲਣ ਗਏ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੇ ਦੋਵੇਂ ਜਨਰਲ ਮੰਤਰੀ ਦੁਸ਼ਯੰਤ ਗੌਤਮ, ਤਰੁਣ ਚੁੱਘ, ਪੰਜਾਬ ਭਾਜਪਾ ਦੇ ਜ਼ੋਨਲ ਇੰਚਾਰਜ ਸੌਦਾਨ ਸਿੰਘ ਅਤੇ ਕਈ ਹੋਰ ਰਵਾਨਾ ਹੋਏ ਸਨ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਲੀਡਰਸ਼ਿਪ ਨੂੰ ਬੁਲਾਇਆ ਸੀ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ(Punjab BJP President Ashwani Sharma) ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ ਦੇਣ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਾਂ ਕਿ ਉਹਨਾਂ ਨੇ ਸਿੱਖ ਭਾਵਨਾ ਨੂੰ ਸਮਝਦੇ ਹੋਏ, ਕਰਤਾਰਪੁਰ ਲਾਂਘਾ ਬਣਾਇਆ। ਉਹਨਾਂ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਗੁਰੂ ਪੁਰਬ ਤੋਂ ਪਹਿਲਾਂ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ।