ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਡਿਪਟੀ ਸੀਐਮ ਰੰਧਾਵਾ ਨੇ ਦਿੱਤਾ ਬਿਆਨ - ਖੇਤੀ ਮੰਤਰੀ ਕਾਕਾ ਰਣਦੀਪ ਸਿੰਘ
ਗੁਰਦਾਸਪੁਰ: ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ, ਖੇਤੀ ਮੰਤਰੀ ਕਾਕਾ ਰਣਦੀਪ ਸਿੰਘ, ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਅਤੇ ਹਰਿਆਣਾ ਭਾਜਪਾ ਸਰਕਾਰ ਦੇ ਖੇਡ ਮੰਤਰੀ ਸੰਦੀਪ ਸਿੰਘ ਸ੍ਰੀ ਕਰਤਾਰਪੁਰ ਕੋਰੀਡੋਰ ਪਹੁੰਚੇ। ਸੁਖਜਿੰਦਰ ਰੰਧਾਵਾ, ਕਾਕਾ ਰਣਦੀਪ ਸਿੰਘ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਅਸੀਂ ਧੰਨਵਾਦ ਕਰਦੇ ਹਾਂ ਮੋਦੀ ਸਰਕਾਰ ਦਾ ਕਿ ਉਹਨਾਂ ਤਿੰਨੋਂ ਖੇਤੀ ਕਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਨੁਕਸਾਨ ਕਿਸਾਨਾਂ ਦਾ ਹੋਇਆ ਹੈ। ਉਹ ਕਦੀ ਵੀ ਨਹੀਂ ਭੁੱਲਿਆ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਠੀਕ ਹੈ, ਕਿ ਤਿੰਨੋ ਖੇਤੀ ਕਾਨੂੰਨ ਪ੍ਰਧਾਨ ਮੰਤਰੀ ਨੇ ਰੱਦ ਕੀਤੇ ਹਨ, ਪਰ ਸਾਂਸਦ ਵਿਚ ਲਿਆ ਕੇ ਰੱਦ ਕਰਨ ਨੇ ਹਲੇ ਬਾਕੀ ਹਨ। ਉਥੇ ਹੀ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਖੇਤੀ ਕਾਨੂੰਨ ਰੱਦ ਕਰਨ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।