ਸਮਸ਼ੇਰ ਸਿੰਘ ਦੂਲੋਂ ਦੇ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਦੀ ਕੀਤੀ ਸ਼ਲਾਘਾ - Samsher Singh Dullon
ਫ਼ਤਿਹਗੜ੍ਹ ਸਾਹਿਬ: ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਲਏ ਗਏ ਫ਼ੈਸਲੇ ਦਾ ਜਿਥੇ ਕਿਸਾਨਾਂ ਵਲੋਂ ਸਵਾਗਤ ਕੀਤਾ ਗਿਆ, ਉਥੇ ਹੀ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਸੁਆਗਤ ਕਰਦੇ ਨਜ਼ਰ ਆਏ। ਇਸੇ ਤਰਾਂ ਹੀ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਦੂਲੋਂ ਨੇ ਵੀ ਮੋਦੀ ਦੇ ਫੈਸਲੇ ਦਾ ਸਵਾਗਤ ਕੀਤਾ। ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦੇ ਹੋਏ, ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਚੰਗਾ ਕੰਮ ਕੀਤਾ ਹੈ। ਇਸ ਨਾਲ ਦੇਸ਼ ਦਾ ਮਾਹੌਲ ਵੀ ਠੀਕ ਹੋਵੇਗਾ। ਦੂਲੋ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਇਹ ਫੈਸਲਾ ਦੇਰੀ ਨਾਲ ਕੀਤਾ ਹੈ। ਪਰੰਤੂ ਇਸ ਨਾਲ ਦੇਸ਼ ਦਾ ਮਾਹੌਲ ਠੀਕ ਹੋਵੇਗਾ।