ਤਰਨਤਾਰਨ ਬੰਬ ਧਮਾਕਾ ਮਾਮਲਾ: 3 ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ
ਤਰਨਤਾਰਨ ਨੇੜੇ ਪਿੰਡ ਵਿੱਚ ਇੱਕ ਬੰਬ ਬਣਾਉਂਦੇ ਹੋਏ ਬਲਾਸਟ ਹੋ ਗਿਆ ਸੀ ਜਿਸ ਵਿੱਚ ਬਿੱਕਰ ਸਿੰਘ ਅਤੇ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੇ ਵਿੱਚ ਗੁਰਜੰਟ ਸਿੰਘ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਹੈ। ਦੱਸ ਦਈਏ ਕਿ ਕੁੱਲ 8 ਮੁਲਜ਼ਮਾਂ ਨੂੰ ਇਸ ਵਿੱਚ ਨਾਮਜ਼ਦ ਕੀਤਾ ਗਿਆ ਅਤੇ ਜਿਨ੍ਹਾਂ ਵਿੱਚੋਂ ਤਿੰਨ ਅੰਮ੍ਰਿਤਪਾਲ ਸਿੰਘ, ਹਰਜੀਤ ਸਿੰਘ, ਗੁਰਜੰਟ ਸਿੰਘ ਨੂੰ 11 ਅਕਤੂਬਰ ਨੂੰ ਨਿਆਇਕ ਹਿਰਾਸਤ 'ਚ ਭੇਜਿਆ ਗਿਆ ਹੈ। ਬਾਕੀ ਮੁਲਜ਼ਮਾਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ।
Last Updated : Oct 24, 2019, 1:23 AM IST