ਦੇਰ ਰਾਤ ਇੱਕ ਰਬੜ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ - late at night
ਜਲੰਧਰ: ਬੀਤੀ ਰਾਤ ਜਲੰਧਰ ਦੇ ਬਸਤੀ ਤੇ ਇਲਾਕੇ ਦੇ ਵਿੱਚ ਤੰਗ ਗਲੀਆਂ ਦੇ ਵਿੱਚ ਕਰੀਬ 50 ਸਾਲ ਪੁਰਾਣੀ ਰਬੜ ਦੀ ਇੱਕ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਕਿਸੇ ਨੂੰ ਪਤਾ ਨਹੀਂ ਲੱਗ ਪਾਇਆ। ਪਰ ਲੋਕਾਂ ਵੱਲੋਂ ਫਾਇਰ ਬ੍ਰਿਗੇਡ ਵਿਭਾਗ ਨੂੰ ਫੋਨ ਕੀਤਾ ਗਿਆ ਹੈ। ਮੌਕੇ ਤੇ ਪੁੱਜੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਆਉਂਦੇ ਹੀ ਅੱਗ ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਅੱਗ ਬੁਝਾਣ ਆਏ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਹ ਆਏ ਦਿਨ ਲੋਕਾਂ ਨੂੰ ਸੂਚਿਤ ਕਰਦੇ ਰਹਿੰਦੇ ਹਨ, ਕਿ ਲੋਕ ਰਿਹਾਇਸ਼ੀ ਇਲਾਕੇ ਤੋਂ ਦੂਰ ਆਪਣੀ ਫੈਕਟਰੀਆਂ ਨੂੰ ਸ਼ਿਫਟ ਕਰਨ ਤਾਂ ਜੋ ਵੱਡੇ ਹਾਦਸੇ ਤੋਂ ਬਚਿਆ ਜਾ ਸਕੇ। ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਫੈਕਟਰੀ ਵਿਚ ਪਿਆ ਸਾਰਾ ਸਾਮਾਨ ਸੜ ਕੇ ਸਵਾਹ ਹੋ ਗਿਆ।