ਵਿਅਕਤੀ ਵੱਲੋਂ ਪੱਖੇ ਨਾਲ ਲਟਕ ਕੇ ਲਿਆ ਫਾਹਾ - ਅੰਮ੍ਰਿਤਸਰ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੱਸ ਸਟੈਂਡ ਚੌਕੀ ਦੇ ਅਧੀਨ ਆਉਂਦੇ ਇਲਾਕੇ ਹੁਸੈਨਪੁਰਾ ਦੇ ਰਹਿਣ ਵਾਲੇ ਜਤਿੰਦਰ ਸਲਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਸੰਬੰਧੀ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ ਤੇ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਲਿਆਉਂਦਿਆਂ 174 ਦੀ ਕਾਰਵਾਈ ਕੀਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਫੋਨ ਤੇ ਇਤਲਾਹ ਮਿਲੀ ਸੀ ਕਿ ਅੰਮ੍ਰਿਤਸਰ ਦੇ ਹੁਸੈਨਪੁਰਾ ਦੇ ਮਸੀਤ ਨਜ਼ਦੀਕ ਦੇ ਕੋਲ ਰਹਿਣ ਵਾਲੇ ਜਤਿੰਦਰ ਸਲਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿਸ ਸੰਬੰਧੀ ਮੁੱਢਲੀ ਜਾਂਚ ਕੀਤੀ ਗੱਲ ਸਾਹਮਣੇ ਆਈ ਹੈ ਕਿ ਜਤਿੰਦਰ ਸਲਵਾਨ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਡਿਪਰੈਸ਼ਨ ਵਿੱਚ ਰਹਿੰਦਾ ਸੀ ਅਤੇ ਉਸਦਾ ਡਾਕਟਰ ਕੋਲ ਇਲਾਜ ਵੀ ਚੱਲ ਰਿਹਾ ਹੈ, ਜਿਸਦੇ ਚਲਦੇ ਅੱਜ ਉਸ ਵਲੋਂ ਡਿਪਰੈਸ਼ਨ ਵਿਚ ਫਾਹਾ ਲੈ ਖੁਦਕੁਸ਼ੀ ਕਰ ਲਈ ਗਈ ਹੈ।