ਪੁਲਿਸ ਵਰਦੀ ਵਿੱਚ ਆਏ ਲੁਟੇਰਿਆਂ ਨੇ ਬੈਂਕ 'ਚ ਕੀਤੀ ਚੋਰੀ - ਐੱਚ.ਡੀ.ਐੱਫ.ਸੀ ਬੈਂਕ ਦੀ ਸ਼ਾਖਾ
ਤਰਨਤਾਰਨ: ਸਥਾਨਕ ਜੰਡਿਆਲਾ ਰੋਡ ਤਰਨਤਾਰਨ ਵਿਖੇ ਐੱਚ.ਡੀ.ਐੱਫ.ਸੀ ਬੈਂਕ ਦੀ ਸ਼ਾਖਾ(Thieves robbed HDFC Bank in Tarn Taran) ਵਿਚ ਪੁਲਿਸ ਵਰਦੀ ਵਿੱਚ ਆਏ ਲੁਟੇਰਿਆਂ ਨੇ ਬੈਂਕ ਵਿਚ ਡਾਕਾ ਮਾਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਬੈਂਕ ਵਿਚ ਪੁੱਜ ਗਏ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸ਼ਹਿਰ ਭਰ ਵਿਚ ਨਾਕਾਬੰਦੀ ਕਰ ਦਿੱਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚੋਂ ਲੁੱਟ ਕੀਤੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ ਪੁਲਿਸ ਫਿਲਹਾਲ ਪੱਤਰਕਾਰਾਂ ਨੂੰ ਕੁੱਝ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ.ਫੁਟੇਜ ਵੀ ਖੰਘਾਲੀ ਜਾ ਰਹੀ ਹੈ।