ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੈਦਲ ਯਾਤਰਾ - the birth anniversary of Guru Nanak Dev Ji
ਕਪੂਰਥਲਾ: ਸੁਲਤਾਨਪੁਰ ਲੋਧੀ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ 21ਵੀਂ ਸਾਲਾਨਾ ਪੈਦਲ ਯਾਤਰਾ ਐਤਵਾਰ ਸਵੇਰ 4 ਵਜੇ ਰਵਾਨਾ ਹੋਈ। ਗੁਰੂ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਾਲਾਨਾ ਪੈਦਲ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਅਨੁਸਾਰ ਇਹ ਪੈਦਲ ਯਾਤਰਾ ਗੁਰਦੁਆਰਾ ਸਟੇਟ ਗੁਰੂਦਵਾਰਾ ਸਾਹਿਬ ਤੋਂ ਆਰੰਭ ਹੋ ਕੇ ਸ਼ੇਖੂਪੁਰ, ਰੇਲ ਕੋਚ ਫੈਕਟਰੀ, ਭਣੋਲਾਂਗਾ, ਖੇੜਾ ਦੋਨਾਂ, ਪਾਜੀਆ, ਡੱਡਵਿੰਡੀ , ਕੋਟਲਾ, ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਪਹੁੰਚ ਕੇ ਸੰਪੰਨ ਹੋਇਆ। ਇਸ ਪੈਦਲ ਯਾਤਰਾ ਦੌਰਾਨ ਸੰਗਤਾਂ ਪੂਰੇ ਉਤਸ਼ਾਹ ਦੇ ਨਾਲ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਰਸਤੇ ਵਿਚ ਗੁਰੂ ਜਸ ਗਾਇਨ ਕਰਦੀਆਂ ਹੋਈਆਂ ਯਾਤਰਾ ਨੂੰ ਯਾਦਗਾਰੀ ਬਣਾਉਣ ਦੀ ਭਰਪੂਰ ਕੋਸ਼ਿਸ਼ ਕੀਤੀ। ਇਸ ਪੈਦਲ ਯਾਤਰਾ ਲਈ ਵੱਖ ਵੱਖ ਸੰਸਥਾਵਾਂ ਅਤੇ ਪਿੰਡਾਂ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਥਾਂ ਥਾਂ ਤੇ ਚਾਹ ਪਕੌੜੇ, ਜਲ, ਲੰਗਰ ਦੇ ਬਹੁਤ ਪ੍ਰਬੰਧ ਦੇਖਣ ਨੂੰ ਮਿਲੇ।