ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - ਪੰਜਾਬ ਦੇ ਸਿੱਖਿਆ ਮੰਤਰੀ
ਜਲੰਧਰ: ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਾਣੀ ਦੀ ਟੈਂਕੀ ਤੇ ਚੜ੍ਹ ਕੇ ਪੰਜਾਬ ਸਰਕਾਰ ਦੇ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬੇਰੋਜ਼ਗਾਰ ਬੀ.ਐੱਡ ਅਤੇ ਟੀ.ਈ.ਟੀ ਪਾਸ ਅਧਿਆਪਕਾਂ ਸੰਗਠਨ ਭਾਰਤ ਦੇ ਦੋ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਅਨਿਸ਼ਚਿਤ ਸਮੇਂ ਦੇ ਲਈ ਪਾਣੀ ਦੀ ਟੈਂਕੀ ਤੇ ਚੜ੍ਹ ਗਏ ਹਨ। ਉਨ੍ਹਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਖਾਲੀ ਪਏ ਨੌਂ ਹਜ਼ਾਰ ਪਦਾਂ ਨੂੰ ਭਰਨ ਦਾ ਨੋਟੀਫਿਕੇਸ਼ਨ ਜਲਦ ਤੋਂ ਜਲਦ ਜਾਰੀ ਕਰੇ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪਦ ਪੰਜਾਬੀ ਹਿੰਦੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ ਟੀਚਰਾਂ ਦੇ ਖਾਲੀ ਹਨ। ਜਿਨ੍ਹਾਂ ਨੂੰ ਹਾਲੇ ਤੱਕ ਨਹੀਂ ਭਰਿਆ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਅਤੇ ਪੜ੍ਹਾਈ ਵੀ ਸਹੀ ਢੰਗ ਦੇ ਨਾਲ ਨਹੀਂ ਹੋ ਰਹੀ। ਇਸ ਦੇ ਨਾਲ ਹੀ ਉਨ੍ਹਾਂ ਦੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਨਾਲ ਪਹਿਲਾਂ ਵੀ ਕਈ ਵਾਰ ਮੀਟਿੰਗ ਹੋਈ ਹੈ।