ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਜਾ ਰਹੇ ਨਗਰ ਕੀਰਤਨ ਦਾ ਕੀਤਾ ਸਵਾਗਤ - Sultanpur Lodhi
ਹੁਸ਼ਿਆਰਪੁਰ: ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਰਵਾਨਾ ਹੋਇਆ। ਨਗਰ ਕੀਰਤਨ ਦਾ ਗੜ੍ਹਸ਼ੰਕਰ ਪਹੁੰਚਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਵਿੱਚ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੀ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਦਿੱਤੀ, ਸਿੱਖਿਆ ਅਨੁਸਾਰ ਕਿਰਤ ਕਰੋ ਤੇ ਵੰਡ ਛੱਕੋ ਦੇ ਸਿਧਾਂਤ ਨੂੰ ਅਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ।