ਕੀ ਹੁਣ ਵੀ ਸੰਸਦ ਵੱਲ ਕੂਚ ਕਰਨਗੇ ਕਿਸਾਨ? - ਖੇਤੀ ਕਾਨੂੰਨ
ਲੁਧਿਆਣਾ: ਖੇਤੀ ਕਾਨੂੰਨ ਸੰਬੰਧੀ ਪ੍ਰਧਾਨ ਮੰਤਰੀ ਦਾ ਐਲਾਨ ਤੋਂ ਪਹਿਲਾਂ ਕਿਸਾਨਾਂ ਨੂੰ ਕੁੱਝ ਚਿਤਾਵਨੀਆਂ ਦਿੱਤੀਆਂ ਸਨ। 26 ਨਵੰਬਰ ਨੂੰ ਧਰਨੇ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ। ਜਿਸਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਜੇਕਰ 26 ਤਰੀਕ ਤੱਕ ਤਿੰਨੇ ਕਾਨੂੰਨ ਰੱਦ ਨਾ ਕੀਤੇ ਗਏ, ਤਾਂ ਸੰਘਰਸ਼ ਹੋਰ ਤਿੱਖਾ ਹੋ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਐਲਾਨ ਕੀਤਾ ਕਿ 25 ਨਵੰਬਰ ਨੂੰ ਸ਼ੰਭੂ ਬਾਰਡਰ ਤੋਂ ਸੈਂਕੜੇ ਟਰੈਕਟਰ ਟਰਾਲੀਆਂ ਅਤੇ ਗੱਡੀਆਂ ਦੇ ਕਾਫ਼ਲੇ ਦਿੱਲੀ ਵੱਲ ਕੂਚ ਕਰਨਗੇ। 25 ਸ਼ਾਮ ਤੱਕ ਉਹ ਦਿੱਲੀ ਪਹੁੰਚ ਜਾਣਗੇ। ਅਤੇ ਉਥੇ ਜਾ ਕੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨਗੇ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੈਕਟਰੀ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ 29 ਤਰੀਕ ਨੂੰ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ 500 ਕਿਸਾਨ ਟਿਕਰੀ ਬਾਰਡਰ ਤੋਂ ਅਤੇ 500 ਕਿਸਾਨ ਸਿੰਧੂ ਬਾਰਡਰ ਤੋਂ ਬਕਾਇਦਾ ਰਜਿਸਟ੍ਰੇਸ਼ਨ ਨਾਲ ਸੰਸਦ ਵੱਲ ਕੂਚ ਕਰਿਆ ਕਰਨਗੇ ਅਤੇ ਜਦੋਂ ਤੱਕ ਪਾਰਲੀਮੈਂਟ ਸੈਸ਼ਨ ਚੱਲਦਾ ਰਹੇਗਾ। ਉਨ੍ਹਾਂ ਦੀ ਇਹ ਕਾਰਵਾਈ ਜਾਰੀ ਰਹੇਗੀ। ਹੁਣ ਜਦੋਂ ਪ੍ਰਧਾਨ ਮੰਤਰੀ ਦੁਆਰਾ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਤਾਂ ਦੇਖਣਾ ਹੋਵੇਗਾ ਕਿ ਕੀ ਹੁਣ ਕਿਸਾਨਾਂ ਦੀ ਅਗਲੀ ਰਣਨੀਤੀ ਕੀ ਹੋਵੇਗੀ?