ਫਤਹਿਗੜ੍ਹ ਸਾਹਿਬ ਵਿਖੇ ਸ਼ੁਨੀਲ ਜਾਖੜ ਦਾ ਫੂਕਿਆ ਪੁਤਲਾ - ਲੋਕਾਂ ਦਾ ਗੁੱਸਾ ਜਾਖੜ ਖਿਲਾਫ ਵਧਦਾ ਜਾ ਰਿਹਾ
ਸ੍ਰੀ ਫਤਹਿਗੜ੍ਹ ਸਾਹਿਬ:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਵਿਵਾਦਿਤ ਟਿੱਪਣੀ ਉਪਰੰਤ ਐਸ.ਸੀ ਭਾਈਚਾਰੇ ਦੇ ਲੋਕਾਂ ਦਾ ਗੁੱਸਾ ਜਾਖੜ ਖਿਲਾਫ ਵਧਦਾ ਜਾ ਰਿਹਾ ਹੈ। ਫਤਹਿਗੜ੍ਹ ਸਾਹਿਬ ਵਿਖੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਵੱਲੋਂ ਜਿਲ੍ਹਾ ਕੰਪਲੈਕਸ ਫਤਹਿਗੜ੍ਹ ਸਾਹਿਬ ਦੇ ਬਾਹਰ ਜਾਖੜ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਵੱਲੋਂ ਡੀਸੀ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਜਾਖੜ ਖਿਲਾਫ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।
Last Updated : Feb 3, 2023, 8:22 PM IST