ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕੰਮਕਾਜ ਠੱਪ - ਮੋਦੀ ਸਰਕਾਰ
ਖੰਨਾ:ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨਾਲ ਹਰ ਵਰਗ ਨੂੰ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਕੰਮਕਾਰ ਪੂਰੀ ਤਰ੍ਹਾਂ ਠੱਪ ਹੈ। ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਗੁਰਦੀਪ ਸਿੰਘ ਰਸੂਲੜਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਇਹ ਕਾਨੂੰਨ ਬਹੁਤ ਮਾੜੇ ਹਨ। ਇਹਨਾਂ ਨਾਲ ਸਾਰੇ ਕਾਰੋਬਾਰ ਠੱਪ ਪਏ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਭਲੇ ਲਈ ਇਹ ਕਾਨੂੰਨ ਜਲਦੀ ਵਾਪਸ ਲਏ ਜਾਣ। ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਕਿਸਾਨ ਦਿੱਲੀ ਤੋਂ ਜਿੱਤ ਕੇ ਵਾਪਸ ਆਉਣਗੇ। ਆੜਤੀਆਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ ਅਤੇ ਇਸੇ ਤਰ੍ਹਾਂ ਉਹ ਕਿਸਾਨਾਂ ਦੇ ਨਾਲ ਰਹਿਣਗੇ।
Last Updated : Jan 7, 2021, 9:03 PM IST