ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ, ਆਮ ਲੋਕਾਂ ਦੀ ਜੇਬ ਹੋਈ ਢਿੱਲੀ - diesel
ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਬਜਟ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਆਮ ਜਨਤਾ 'ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ। ਦੱਸ ਦਈਏ, ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕਰ ਦਿੱਤਾ ਗਿਆ। ਪੈਟਰੋਲ 2 ਰੁਪਏ 37 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ 2 ਰੁਪਏ 35 ਪੈਸੇ ਪ੍ਰਤੀ ਲੀਟਰ ਵੱਧ ਗਿਆ ਹੈ। ਇਸ ਬਾਰੇ ਲੋਕਾ ਨੇ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਆਮ ਲੋਕਾਂ 'ਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਦੀ ਬਜਾਏ ਸਰਕਾਰ ਨੇ ਇਸ ਵਿੱਚ ਹੋਰ ਵੀ ਇਜ਼ਾਫਾ ਕਰ ਦਿੱਤਾ ਹੈ।