ਅੱਗ ਲੱਗਣ ਵਾਲੇ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਧਾਲੀਵਾਲ - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ
ਅੰਮ੍ਰਿਤਸਰ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਫ਼ਤਹਿਗੜ੍ਹ ਰੋਡ ਤੇ ਸਥਿਤ ਇੱਕ ਲੜਕ ਦੇ ਆਰੇ ਨੂੰ ਸ਼ਾਰਟ ਸਰਕਟ ਕਰਕੇ ਅੱਗ ਲੱਗਣ ਕਰਕੇ ਹੋਏ ਲੱਖਾਂ ਦੇ ਨੁਕਸਾਨ ਦਾ ਪ੍ਰਸ਼ਾਸਨ ਸਮੇਤ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ ਅਤੇ ਇੱਥੇ ਬਹੁਤ ਹੀ ਜ਼ਿਆਦਾ ਨੁਕਸਾਨ ਹੋ ਚੁੱਕਿਆ ਹੈ। ਇਸ ਹਾਦਸੇ ਨਾਲ ਜਾਨੀ ਨੁਕਸਾਨ ਦਾ ਬਚਾਅ ਰਿਹਾ। ਉਨ੍ਹਾਂ ਦੱਸਿਆ ਕਿ ਇੱਕ ਫਾਈਲ ਕੇਸ ਬਣਾ ਕੇ ਸਭ ਨੂੰ ਭੇਜਿਆ ਜਾਵੇਗਾ ਤਾਂ ਜੋ ਇਨ੍ਹਾਂ ਨੂੰ ਕੁਝ ਮਦਦ ਰਾਸ਼ੀ ਦਿਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਉਹ ਆਪਣੇ ਅਖਤਿਆਰੀ ਫੰਡ ਵਿੱਚੋਂ 24 ਲੱਖ ਰੁਪਏ ਦੇਣਗੇ ਤਾਂ ਜੋ ਇਨ੍ਹਾਂ ਦੀ ਮਦਦ ਹੋ ਸਕੇ।
Last Updated : Feb 3, 2023, 8:22 PM IST