ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਨੇ ਚੋਣ ਮੈਦਾਨ ਛੱਡਿਆ - ਅਜੇ ਮਿਸ਼ਰਾ ਨੂੰ ਜਮਾਨਤ ਦੇਣ ਦਾ ਕਿਸਾਨਾਂ ਵੱਲੋਂ ਵਿਰੋਧ
ਮਾਨਸਾ: ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਦੇ ਕਤਲ ਕੇਸ ਵਿਚ ਅਜੇ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਮਾਮਲੇ ਵਿਚ ਸੰਯੁਕਤ ਸਮਾਜ ਮੋਰਚਾ ਦੀ ਟਿਕਟ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਗੁਰਨਾਮ ਭੀਖੀ ਨੇ ਚੋਣ ਮੈਦਾਨ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਿਸਾਨਾਂ ਵੱਲੋਂ ਅੰਦੋਲਨ ਫਿਰ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਡੇਰਾ ਸਿਰਸਾ ਮੁਖੀ ਅਤੇ ਅਜੈ ਮਿਸ਼ਰਾ ਜਿਹੇ ਲੋਕਾਂ ਨੂੰ ਕਤਲ ਕੇਸ ਵਿਚ ਪੈਰੋਲ ਦੇ ਕੇ ਅਦਾਲਤਾਂ ਅਤੇ ਸਰਕਾਰਾਂ ਆਪਣਾ ਗਲਤ ਰੁਖ ਸਪੱਸਟ ਕਰ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਇਸ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿਚ ਫਿਰ ਤੋਂ ਸੰਘਰਸ਼ ਕੀਤਾ ਜਾਵੇਗਾ।
Last Updated : Feb 3, 2023, 8:11 PM IST