ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਲੋਕ ਸੰਯੁਕਤ ਸਮਾਜ ਮੋਰਚੇ ਦਾ ਦੇਣ ਸਾਥ: ਉਮੀਦਵਾਰ ਗੁਰਨਾਮ ਕੌਰ - Gurnam Kaur hit hard targets of Aam Aadmi Party Tarn Taran
ਤਰਨਤਾਰਨ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕੁੱਝ ਹੀ ਦਿਨ ਬਾਕੀ ਹਨ। ਜਿਸ ਦੇ ਤਹਿਤ ਪਾਰਟੀਆਂ ਦਾ ਇੱਕ ਦੂਜੀ ਪਾਰਟੀ ਉਤੇ ਨਿਸ਼ਾਨੇ ਸਾਧਨੇ ਅਜੇ ਵੀ ਜਾਰੀ ਹੈ। ਇਸੇ ਤਰ੍ਹਾਂ ਹੀ ਸੰਯੁਕਤ ਸਮਾਜ ਮੋਰਚੇ ਦੀ ਹਲਕਾ ਬਾਬਾ ਬਕਾਲਾ ਸਾਹਿਬ ਦੀ ਉਮੀਦਵਾਰ ਗੁਰਨਾਮ ਕੌਰ ਨੇ ਆਮ ਆਦਮੀ ਪਾਰਟੀ ਦੇ ਤਿੱਖੇ ਨਿਸ਼ਾਨੇ ਸਾਧੇ। ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਟਿਕਟਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਲੋਕ ਸੰਯੁਕਤ ਸਮਾਜ ਮੋਰਚੇ ਦਾ ਸਾਥ ਦੇਣ। ਉਨ੍ਹਾਂ ਰਵਾਇਤੀ ਪਾਰਟੀਆਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਦਾ ਘਾਣ ਕੀਤਾ ਗਿਆ ਹੈ।
Last Updated : Feb 3, 2023, 8:16 PM IST