BBMB ਚੋਂ ਪੰਜਾਬ-ਹਰਿਆਣਾ ਦੀ ਨੁਮਾਇੰਦਗੀ ਖਤਮ ਕਰਨ ਲਈ ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ - ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ
ਰੂਪਨਗਰ: ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਇਕ ਵੱਡਾ ਧੱਕਾ ਕਰਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਵਿੱਚੋਂ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ ਕੀਤਾ। ਜਿਸ ਨੂੰ ਲੈ ਕੇ ਬੀਬੀਐੱਮਬੀ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਦੇ ਵਿਚ ਹੁਣ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਹਾਈਡਰੋ ਪ੍ਰਾਜੈਕਟ ਭਾਖੜਾ ਡੈਮ ਨੂੰ ਚਲਾਉਣ ਵਾਲਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਹੈ, ਜਿਸ ਦਾ ਇਕ ਮੈਂਬਰ ਪੰਜਾਬ ਤੋਂ ਹੁੰਦਾ ਸੀ ਤੇ ਦੂਸਰਾ ਮੈਂਬਰ ਹਰਿਆਣਾ ਤੋਂ ਹੁੰਦਾ ਸੀ। ਪਰ ਹੁਣ ਕੇਂਦਰ ਸਰਕਾਰ ਵੱਲੋਂ 23 ਫਰਵਰੀ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਅਨੁਸਾਰ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ ਕਰਦਿਆਂ, ਹੁਣ ਇਹ ਮੈਂਬਰ ਭਾਰਤ ਦੇ ਕਿਸੇ ਵੀ ਰਾਜ ਵਿੱਚੋਂ ਜਾ ਸਕਦੇ ਹਨ।
Last Updated : Feb 3, 2023, 8:18 PM IST