ਆਪ ਦੀ ਜਿੱਤ ਤੋਂ ਬਾਅਦ ਮਨਦੀਪ ਮੰਨਾ ਨੇ ਕਿਉਂ ਜਤਾਏ ਇਹ ਖਦਸ਼ੇ ? - Aam Aadmi Party to run the government in Punjab
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਜਿੱਤ ਪ੍ਰਾਪਤ ਹੋਈ ਹੈ। ਆਪ ਨੂੰ ਮਿਲੀ ਨੂੰ ਲੈਕੇ ਸਮਾਜਿਕ ਕਾਰਕੁੰਰ ਮਨਦੀਪ ਸਿੰਘ ਮੰਨਾ ਵੱਲੋਂ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਗਈ ਹੈ। ਇਸਦੇ ਨਾਲ ਹੀ ਮੰਨਾ ਵੱਲੋਂ ਆਪ ਨੂੰ ਕਹੀ ਵੱਡੀਆਂ ਗੱਲਾਂ ਗਈਆਂ ਹਨ। ਮੰਨਾ ਨੇ ਕਿਹਾ ਕਿ ਲੋਕ ਕਾਂਗਰਸ ਅਤੇ ਅਕਾਲੀ ਸਰਕਾਰ ਤੋਂ ਦੁਖੀ ਸਨ ਇਸ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਬਦਲ ਦੇ ਰੂਪ ਵਿੱਚ ਚੁਣਿਆ ਹੈ। ਮੰਨਾ ਨੇ ਖਦਸ਼ਾ ਜਤਾਉਂਦੇ ਹੋਏ ਕਿਹਾ ਕਿ ਸੀਐੱਮ ਚਿਹਰੇ ਬਣੇ ਭਗਵੰਤ ਮਾਨ ਨੂੰ ਪੰਜਾਬ ਵਿੱਚ ਸਰਕਾਰ ਚਲਾਉਣ ਲਈ ਕੇਂਦਰ ਸਰਕਾਰ ਦੀਆਂ ਅਟਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਹਮੇਸ਼ਾ ਆਪ ਤੋਂ ਖ਼ਤਰਾ ਮਹਿਸੂਸ ਹੁੰਦਾ ਰਿਹਾ ਹੈ। ਇਸ ਮੌਕੇ ਉਨ੍ਹਾਂ ਆਪ ਦੀ ਸਰਕਾਰ ਤੋਂ ਪਹਿਲਾਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਵੱਡੀ ਮੰਗ ਕੀਤੀ ਹੈ।
Last Updated : Feb 3, 2023, 8:19 PM IST