ਪੰਜਾਬ ’ਚ ਮੀਂਹ ਦੇ ਅਲਰਟ ਨੇ ਕਿਸਾਨਾਂ ਦੇ ਸੂਤੇ ਸਾਹ ! - ਪੰਜਾਬ ’ਚ ਮੀਂਹ ਦੇ ਅਲਰਟ ਨੇ ਕਿਸਾਨਾਂ ਦੇ ਸੂਤੇ ਸਾਹ
ਬਰਨਾਲਾ: ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ 2 ਦਿਨ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਪੈਣ ਨੂੰ ਲੈਕੇ ਕਿਸਾਨਾਂ ਦੀ ਚਿੰਤਾ ਵਧ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਵਿਚ ਮੀਂਹ ਪੈਣ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਚੁੱਕਿਆ ਹੈ ਜਿਸ ਕਰਕੇ ਹੁਣ ਜੇ ਫਿਰ ਮੀਂਹ ਪੈਂਦਾ ਹੈ ਤਾਂ ਉਹ ਫਸਲਾਂ ਲਈ ਨੁਕਸਾਨਦਾਇਕ ਹੋ ਸਕਦਾ ਹੈ। ਬਰਨਾਲਾ ਦੇ ਇੱਕ ਕਿਸਾਨ ਨੇ ਇਹ ਵੀ ਕਿਹਾ ਕਿ ਜੇ ਮੀਂਹ ਪੈਂਦਾ ਹੈ ਉਹ ਨੁਕਸਾਨਦਾਇਕ ਨਹੀਂ ਹੈ ਪਰ ਜੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਉਹ ਫਸਲਾਂ ਲਈ ਬਹੁਤ ਨੁਕਸਾਨਦਾਇਕ ਹੋਵੇਗਾ।
Last Updated : Feb 3, 2023, 8:18 PM IST