ਝਾੜੂ ਦੇ ਤੀਲਿਆਂ ਨਾਲ ਉਕੇਰੀ ਭਗਵੰਤ ਮਾਨ ਦੀ ਤਸਵੀਰ, ਵੇਖੋ ਖੂਬਸੂਰਤ ਵੀਡੀਓ - ਡੀਗੜ੍ਹ ਦੇ ਕਲਾਕਾਰ ਵਰੁਣ ਟੰਡਨ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਰੱਖਿਆ ਗਿਆ ਸੀ। ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਕਲਾਕਾਰ ਵਰੁਣ ਟੰਡਨ ਨੇ ਵੀ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ ਨੂੰ ਆਪਣੇ ਤਰੀਕੇ ਨਾਲ ਵਧਾਈ ਦਿੱਤੀ ਹੈ। ਝਾੜੂ ਨਾਲ ਭਗਵੰਤ ਮਾਨ ਦੀ ਤਸਵੀਰ ਬਣਾ ਕੇ ਵਰੁਣ ਟੰਡਨ ਨੇ ਉਨ੍ਹਾਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਰੁਣ ਟੰਡਨ ਇਸ ਤੋਂ ਪਹਿਲਾਂ ਵੀ ਆਪਣੀ ਕਲਾ ਨਾਲ ਲੋਕਾਂ ਦਾ ਦਿਲ ਜਿੱਤ ਚੁੱਕੇ ਹਨ। ਵਰੂਣ ਟੰਡਨ ਨੇ ਇਸ ਤੋਂ ਪਹਿਲਾਂ ਕਾਰਗਿਲ ਦੇ ਹੀਰੋ ਪਰਮਵੀਰ ਚੱਕਰ ਜੇਤੂ ਕੈਪਟਨ ਵਿਕਰਮ ਬੱਤਰਾ ਦੀ ਤਸਵੀਰ ਬਣਾ ਕੇ ਲੋਕਾਂ ਦਾ ਦਿਲ ਜਿੱਤ ਲਿਆ ਸੀ। ਅਰੁਣ ਨੇ ਗੋਲੀ ਦੇ ਖੋਲ ਤੋਂ ਸ਼ਹੀਦ ਵਿਕਰਮ ਬੱਤਰਾ ਦੀ ਤਸਵੀਰ ਤਿਆਰ ਕੀਤੀ ਸੀ। ਦੂਜੇ ਪਾਸੇ, ਭਗਵੰਤ ਮਾਨ ਦੀ ਤਸਵੀਰ ਵਿੱਚ ਝਾੜੂ ਦੀ ਵਰਤੋਂ ਕਰਕੇ ਪੋਰਟਰੇਟ ਤਿਆਰ ਕੀਤਾ ਗਿਆ ਹੈ।
Last Updated : Feb 3, 2023, 8:20 PM IST