ਜੰਡਿਆਲਾ ਗੁਰੂ ਦੇ ਪਿੰਡ ਧਾਰੜ 'ਚ 11 ਮੁਸਲਮਾਨਾਂ ਦੇ ਸਿਹਤ ਵਿਭਾਗ ਨੇ ਲਏ ਸੈਂਪਲ - amritsar latest news
ਅੰਮ੍ਰਿਤਸਰ: ਸਥਾਨਕ ਸ਼ਹਿਰ ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਦੇ ਸਰਪੰਚ ਅਤੇ ਪਿੰਡ ਵਾਸੀਆਂ ਨੇ ਸ਼ੱਕ ਦੇ ਅਧਾਰ ਤੇ 11 ਮੁਸਲਮਾਨਾਂ ਨੂੰ ਕਾਬੂ ਕੀਤਾ ਹੈ। ਜਿਹੜੇ ਆਪਣਾ ਪਤਾ ਗੱਲਤ ਦੱਸ ਰਹੇ ਸਨ। ਪਿੰਡ ਵਾਸੀਆਂ ਨੇ ਇਸ ਦੀ ਸੂਚਨਾਂ ਪੁਲਿਸ ਨੂੰ ਦੇ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਇਸ ਦੀ ਸੂਚਨਾ ਸਿਹਤ ਵਿਭਾਗ ਨੂੰ ਦੇ ਦਿੱਤੀ ਗਈ ਹੈ। ਦੂਜੇ ਪਾਸੇ ਸੂਚਨਾ ਮਿਲਦੇ ਹੀ ਸਿਹਤ ਵਿਭਾਗ ਦੀ ਟੀਮ ਵੀ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਦੇ ਸਪੈਂਲ ਲੈ ਲਏ ਹਨ।