ਬੇਅਦਬੀ ਦੇ ਮੁਲਜ਼ਮ ਨਹੀਂ ਜਾਣਗੇ ਬਖ਼ਸ਼ੇ: ਕੈਪਟਨ - ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੇ ਕੋਈ ਸਿਆਸੀ ਨਾ ਵੀ ਸਾਹਮਣੇ ਆਇਆ ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇਗੀ। ਉਹਨਾਂ ਨੇ ਕਿਹਾ ਕਿ ਬੇਅਦਬੀ ਮਸਲੇ ਦੀ ਅਜੇ ਜਾਂਚ ਚੱਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇਗੀ।