ਟਰਾਂਸਫਾਰਮ ਚੋਂ ਤਾਂਬਾ ਚੋਰੀ ਕਰਦੇ 2 ਵਿਅਕਤੀ ਪੁਲਿਸ ਅੜਿੱਕੇ - ਚੋਰਾਂ ਵੱਲੋਂ ਤਾਂਬਾ ਚੋਰੀ ਕਰਨ ਦਾ ਸਮਾਚਾਰ
ਤਰਨਤਾਰਨ: ਪੰਜਾਬ ਵਿੱਚ ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵਾਪਰਦੀਆਂ ਰਹਿੰਦੀਆਂ ਹਨ, ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਖੇ 2 ਨੌਜਵਾਨਾਂ ਵੱਲੋਂ ਟਰਾਂਸਫਾਰਮਰਾਂ ਚੋਂ ਤਾਂਬਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਇਸ ਮੌਕੇ 'ਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਦੇ ਇੰਚਾਰਜ ਏਐਸਆਈ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪੀੜਤ ਕਿਸਾਨ ਪਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਲਿਖਤੀ ਰੂਪ ਵਿੱਚ ਦਰਖਾਸਤ ਦਿੱਤੀ ਸੀ ਕਿ ਉਨ੍ਹਾਂ ਦੇ ਬਾਹਰ ਖੇਤਾਂ ਵਿਚ ਲੱਗੇ ਟਿਊਬਵੈੱਲ ਦੇ ਟਰਾਂਸਫਾਰਮ ਵਿੱਚੋਂ ਬੀਤੀ ਰਾਤ ਚੋਰਾਂ ਵੱਲੋਂ ਤਾਂਬਾ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਵੱਲੋਂ ਇਤਲਾਹ ਮਿਲਣ 'ਤੇ ਛਾਪੇਮਾਰੀ ਦੌਰਾਨ ਆਕਾਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਸੱਭਰਾਂ ਅਤੇ ਧਰਮ ਸਿੰਘ ਪੁੱਤਰ ਛਿੰਦਾ ਸਿੰਘ ਵਾਸੀ ਸੱਭਰਾਂ ਵਿਅਕਤੀਆਂ ਦੀ ਪਛਾਣ ਹੋਈ, ਪੁਲਿਸ ਵੱਲੋਂ ਪਰਚਾ ਦਰਜ ਕਰ ਕੇ ਰਿਮਾਂਡ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।