ਸੁਰਿੰਦਰ ਸਿੰਘ ਭੁੱਲੇਵਾਲ ਨੇ ਦੱਸਿਆ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨੂੰ ਕਿਉਂ ਚੁਣਨਗੇ ਲੋਕ ... - Akali Dal Candidates
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਕੁੱਕੜਾਂ ਵਿਖੇ ਵਿਧਾਨਸਭਾ ਚੋਣਾਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਲੋਕਾਂ ਨੂੰ ਸੰਬੋਧਨ ਕਰਨ ਲਈ ਪਹੁੰਚੇ। ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕਾਂਗਰਸ ਨੂੰ ਘੇਰਦੇ ਹੋਏ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ ਅਤੇ ਪਹਿਲਾਂ ਚਾਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਕੇ ਆਪਣੇ ਮਹਿਲ ਤੋਂ ਬਾਹਰ ਨਹੀਂ ਨਿਕਲੇ ਅਤੇ ਫਿਰ ਬਾਕੀ ਰਹਿੰਦਾ ਸਮਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਹੜੇ ਕਿ ਐਲਾਨ ਮੰਤਰੀ ਬਣ ਕੇ ਰਹਿ ਚੁੱਕੇ ਹਨ। ਇਸ ਕਾਰਨ ਹੁਣ ਪਿੰਡਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਾਉਣ ਦੇ ਲਈ ਆਪਣਾ ਮਨ ਬਣਾ ਚੁੱਕੇ ਹਨ।