ਚਿੱਟੇ ਨੇ ਲਈ 21 ਸਾਲਾਂ ਨੌਜਵਾਨ ਦੀ ਜਾਨ - 21year old dies from drug overdose
ਗੁਰਦਾਸਪੁਰ: 2 ਹਫ਼ਤਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਪੰਜਾਬ ਸਰਕਾਰ ਦੇ ਰਾਜ ਵਿੱਚ ਅੱਜ ਵੀ ਪੰਜਾਬ ਦੇ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ, ਤਾਜ਼ਾ ਮਾਮਲਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਭਟੋਆ ਤੋਂ ਸਾਹਮਣੇ ਆਇਆ ਹੈ। ਜਿੱਥੇ ਪਿੰਡ ਦਾ 21 ਸਾਲਾਂ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿੱਚ ਚਲਾ ਗਿਆ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕ ਰਿਹਾ ਹੈ, ਪਰ ਉਸ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਕੁਝ ਨਹੀਂ ਕੀਤਾ, ਜਿਸ ਕਰਕੇ ਉਨ੍ਹਾਂ ਦੇ ਲੜਕੇ ਦੀ ਮੌਤ ਹੋਈ ਹੈ ਅਤੇ ਕਿਹਾ ਕਿ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਹੈ।