ਆਈਐੱਮਏ ਦੇ ਸੱਦੇ 'ਤੇ ਡਾਕਟਰ ਨੇ ਇੱਕ ਦਿਨ ਕੀਤੀ ਮੁਕੰਮਲ ਹੜਤਾਲ - ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ
ਅੰਮ੍ਰਿਤਸਰ: ਪੰਜਾਬ ਭਰ ਵਿੱਚ ਨਿੱਜੀ ਹਸਪਤਾਲਾਂ ਦੇ ਡਾਕਟਰ ਪੰਜਾਬ ਕਲੀਨੀਕਲ ਇਸਟੈਬਲਿਸ਼ਮੈਂਟ ਐਕਟ ਵਿਰੁੱਧ 23 ਜੂਨ ਨੂੰ ਮੁਕੰਮਲ ਹੜਤਾਲ ਕੀਤੀ ਗਈ। ਅੰਮ੍ਰਿਤਸਰ ਵਿੱਚ ਡਾਕਟਰਾਂ ਨੇ ਇਸ ਐਕਟ ਵਿਰੁੱਧ ਮੁਕੰਮਲ ਹੜਤਾਲ ਰੱਖੀ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਐਕਟ ਲੋਕਾਂ ਅਤੇ ਡਾਕਟਰਾਂ ਲਈ ਮਾਰੂ ਐਕਟ ਹੈ। ਇਸ ਨਾਲ ਇਲਾਜ ਹੋਰ ਮਹਿੰਗਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਐਕਟ ਵਿੱਚ ਬਹੁਤ ਖਾਮੀਆਂ ਹਨ, ਜਿਨ੍ਹਾਂ ਨੂੰ ਸਰਕਾਰ ਤੁਰੰਤ ਦੂਰ ਕਰੇ। ਡਾਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਹੜਤਾਲ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦੀ ਪੇਸ਼ਕਸ਼ ਆਈ ਹੈ।