ਚੋਰੀ ਦੇ 7 ਟਰੈਕਟਰਾਂ, ਟਰਾਲੀ ਤੇ ਮੋਟਰਸਾਈਕਲਾਂ ਸਮੇਤ 3 ਕਾਬੂ - stolen tractors
ਜਲੰਧਰ: ਪੁਲਿਸ ਨੇ ਇੱਕ ਐਸੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ ਜੋ ਜਲੰਧਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ’ਚੋਂ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਸਮੇਤ ਦੁਪਹੀਆ ਵਾਹਨ ਚੋਰੀ ਕਰਕੇ ਉਨ੍ਹਾਂ ਨੂੰ ਯੂਪੀ ਲਿਜਾ ਕੇ ਵੇਚਣ ਦਾ ਕੰਮ ਕਰਦੇ ਸੀ। ਪੁਲਿਸ ਨੇ ਇਨ੍ਹਾਂ ਲੋਕਾਂ ਕੋਲੋਂ 7 ਟਰੈਕਟਰ ਇੱਕ ਟਰਾਲੀ ਅਤੇ 3 ਮੋਟਰਸਾਈਕਲ ਬਰਾਮਦ ਕੀਤੇ ਹਨ। ਡੀਸੀਪੀ ਗੁਰਮੀਤ ਸਿੰਘ ਨੇ ਕਿਹਾ ਕਿ 13 ਜੁਲਾਈ ਨੂੰ ਪੁਲਿਸ ਵੱਲੋਂ 2 ਦੁਪਹੀਆ ਵਾਹਨ ਚੋਰੀ ਕਰਨ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਦੋਂ ਇਨ੍ਹਾਂ ਨੂੰ ਰਿਮਾਂਡ ’ਤੇ ਲੈ ਕੇ ਲਗਾਤਾਰ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਵੱਲੋਂ ਵੱਡੇ ਖੁਲਾਸੇ ਕਰਦੇ ਹੋਏ ਕਈ ਚੋਰੀ ਦੀਆਂ ਵਾਰਦਾਤਾਂ ਟ੍ਰੇਸ ਹੋਈਆਂ।