ਕੋਵਿਡ-19: ਆਪਣੇ ਹੀ ਘਰ ਵਿੱਚ ਕੈਦ ਹੋਏ ਇੱਕੋਂ ਪਰਿਵਾਰ ਦੇ 3 ਮੈਂਬਰ - ਕੋਰੋਨਾ ਵਾਇਰਸ ਦਾ ਅਸਰ
ਕੋਰੋਨਾ ਵਾਇਰਸ ਦਾ ਅਸਰ ਦੁਨੀਆ ਭਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸੇ ਦੌਰਾਨ ਅੰਮ੍ਰਿਤਸਰ ਵਿੱਚ ਵਿਦੇਸ਼ ਤੋਂ ਇੱਕੋਂ ਪਰਿਵਾਰ ਦੇ 3 ਮੈਂਬਰ ਪਰਤੇ ਸਨ, ਜਿਨ੍ਹਾਂ ਨੂੰ ਹੁਣ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਸਿਹਤ ਅਧਿਕਾਰੀ ਨੇ ਕਿਹਾ ਕਿ ਕੋਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਵਿਦੇਸ਼ ਤੋਂ ਆਏ ਇਸ ਪਰਿਵਾਰ ਦੇ ਮੈਂਬਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ, ਕਿ ਉਹ ਘਰੋਂ ਬਾਹਰ ਨਾ ਨਿਕਲਣ ਤੇ ਨਾ ਹੀ ਕੋਈ ਇਨ੍ਹਾਂ ਨੂੰ ਮਿਲਣ ਲਈ ਬਾਹਰੋਂ ਆਵੇਗਾ।